Sunday, December 22, 2024
spot_img

2 ਹਜ਼ਾਰ ਕਰੋੜ ਦਾ ਘਪਲਾ ਮਾਮਲਾ : ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਣਗੇ ਪੇਸ਼

Must read

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਉਸ ਦੇ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।

ਈਡੀ ਦੀ ਟੀਮ ਨੇ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈਡੀ ਦਫਤਰ ਪਹੁੰਚੇ ਸਨ। ਉਸ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ।

ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਪੰਜਾਬ ਵਿਜੀਲੈਂਸ ਨੇ ਵੀ ਜਾਂਚ ਕੀਤੀ ਹੈ ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।

ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।

ਇਸ ਮਾਮਲੇ ‘ਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ।

ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰ ਘੋਟਾਲੇ ਦਾ ਵੀ ਦੋਸ਼ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article