ਭਾਰਤ ਤੋਂ ਬਾਅਦ ਸ਼੍ਰੀਲੰਕਾ ਦੀ ਟੀਮ ਨੇ ਏਸ਼ੀਆਈ ਖੇਡਾਂ 2023 ਦੇ ਮਹਿਲਾ ਕ੍ਰਿਕਟ ਮੁਕਾਬਲੇ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਕਾਂਸੀ ਤਮਗੇ ਦਾ ਮੁਕਾਬਲਾ ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਦੋਵੇਂ ਮੈਚ ਸੋਮਵਾਰ 25 ਸਤੰਬਰ ਨੂੰ ਖੇਡੇ ਜਾਣਗੇ। ਫਾਈਨਲ ਮੈਚ ਜਿੱਤਣ ਵਾਲੀ ਟੀਮ ਸੋਨ ਤਮਗਾ ਜਿੱਤੇਗੀ ਅਤੇ ਹਾਰਨ ਵਾਲੀ ਟੀਮ ਨੂੰ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਹੋਵੇਗਾ।
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ ‘ਚ ਘੱਟੋ-ਘੱਟ ਚਾਂਦੀ ਦਾ ਤਗਮਾ ਯਕੀਨੀ ਹੈ। ਸੈਮੀਫਾਈਨਲ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾਇਆ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 51 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤ ਨੇ ਦੋ ਵਿਕਟਾਂ ਗੁਆ ਕੇ 52 ਦੌੜਾਂ ਬਣਾਈਆਂ। ਭਾਰਤ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ। ਇਸ ਜਿੱਤ ਨਾਲ ਭਾਰਤੀ ਟੀਮ ਨੇ ਘੱਟੋ-ਘੱਟ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 17.5 ਓਵਰਾਂ ‘ਚ ਸਾਰੀਆਂ ਵਿਕਟਾਂ ਗੁਆ ਕੇ 51 ਦੌੜਾਂ ਬਣਾਈਆਂ।
ਸਿਰਫ਼ ਕੈਪਟਨ ਨਿਗਾਰ ਸੁਲਤਾਨਾ ਹੀ ਦੋਹਰਾ ਅੰਕੜਾ ਪਾਰ ਕਰ ਸਕੀ। ਉਸ ਨੇ 12 ਦੌੜਾਂ ਬਣਾਈਆਂ ਸਨ। ਭਾਰਤ ਲਈ ਪੂਜਾ ਵਸਤਰਾਕਰ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਭਾਰਤ ਨੇ 8.2 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ 52 ਦੌੜਾਂ ਬਣਾਈਆਂ ਅਤੇ ਟੀਚਾ ਹਾਸਲ ਕਰ ਲਿਆ। ਭਾਰਤ ਲਈ ਜੇਮਿਮਾ ਰੌਡਰਿਗਜ਼ ਨੇ 15 ਗੇਂਦਾਂ ਵਿੱਚ ਸਭ ਤੋਂ ਵੱਧ ਨਾਬਾਦ 20 ਦੌੜਾਂ ਬਣਾਈਆਂ। ਸ਼ੈਫਾਲੀ ਨੇ 17 ਦੌੜਾਂ ਦਾ ਯੋਗਦਾਨ ਦਿੱਤਾ। ਹੁਣ ਫਾਈਨਲ ‘ਚ ਟੀਮ ਇੰਡੀਆ ਦਾ ਸਾਹਮਣਾ ਪਾਕਿਸਤਾਨ ਜਾਂ ਸ਼੍ਰੀਲੰਕਾ ਨਾਲ ਹੋਵੇਗਾ।