Monday, December 23, 2024
spot_img

ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: ਲੁਧਿਆਣਾ ਬੰਦ ਦਾ ਸੱਦਾ ਰੱਦ: ਪੁਲਿਸ ਵੱਲੋਂ 2 ਮੁਲਜ਼ਮ ਗ੍ਰਿਫ਼ਤਾਰ

Must read

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਨਿਹੰਗਾਂ ਨੇ ਤਲਵਾਰਾਂ ਨਾਲ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਦੌਰਾਨ ਉਸ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਇਸ ਨਾਲ ਹਿੰਦੂ ਸੰਗਠਨ ਨਾਰਾਜ਼ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ।

ਹਮਲਾ ਕਰਨ ਵਾਲੇ ਨਿਹੰਗਾਂ ਨੇ ਹਮਲੇ ਤੋਂ ਬਾਅਦ ਇੱਕ ਵੀਡੀਓ ਵੀ ਜਾਰੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਧਰਮ, ਸਵੈਮਾਣ ਅਤੇ ਸ਼ਹੀਦਾਂ ਬਾਰੇ ਕੁਝ ਵੀ ਕਹਿੰਦਾ ਹੈ, ਤਾਂ ਉਨ੍ਹਾਂ ਨੂੰ ਉਸੇ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹੈ। ਗੰਨਮੈਨ ਖਿਲਾਫ ਵਿਭਾਗੀ ਜਾਂਚ ਕੀਤੀ ਜਾਵੇਗੀ।

ਦੱਸ ਦਈਏ ਕਿ ਗੋਰਾ ਥਾਪਰ ਦੇ ਹੱਕ ਵਿੱਚ ਪਹਿਲਾਂ ਹਿੰਦੂ ਜਥੇਬੰਦੀਆਂ ਨੇ ਸਿਵਲ ਹਸਪਤਾਲ ਅਤੇ ਬਾਅਦ ਵਿੱਚ ਡੀਐਮਸੀ ਹਸਪਤਾਲ ਵਿੱਚ ਪ੍ਰਦਰਸ਼ਨ ਕੀਤਾ ਗਿਆ। ਹਿੰਦੂ ਸੰਗਠਨਾਂ ਨੇ ਡੀਐਮਸੀ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਉੱਥੇ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਹਿੰਦੂ ਸੰਗਠਨਾਂ ਨੇ ਦੋਸ਼ ਲਾਇਆ ਸੀ ਕਿ ਹਿੰਦੂ ਨੇਤਾ ਗੋਰਾ ਥਾਪਰ ਨਾਲ ਜੋ ਵੀ ਹੋਇਆ, ਉਸ ਲਈ ਕਮਿਸ਼ਨਰੇਟ ਪੁਲਿਸ ਜ਼ਿੰਮੇਵਾਰ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article