ਮੁੱਖ ਮੰਤਰੀ ਭਗਵੰਤ ਮਾਨ ਦੀ ਮੂੰਹ ਬੋਲੀ ਭੈਣ ਦੇ ਪਰਿਵਾਰ ‘ਤੇ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਗੁਆਂਢੀਆਂ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਗੁਆਂਢੀਆਂ ਵੱਲੋਂ ਛੋਟੀ ਜਿਹੀ ਗੱਲ ਨੂੰ ਲੈ ਕੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਦੀਵਾਲੀ ਵਾਲੇ ਦਿਨ ਇਹ ਹਮਲਾ ਹੋਇਆ ਹੈ।
ਮਨਦੀਪ ਕੌਰ ਨਾਂ ਦੀ ਔਰਤ ਵੱਲੋਂ ਸੀਐੱਮ ਮਾਨ ਦੇ ਗੁੱਟ ‘ਤੇ ਰੱਖੜੀ ਬੰਨ੍ਹੀ ਗਈ ਸੀ ਤੇ 2024 ਦੇ ਕੈਲੰਡਰ ਵਿਚ ਵੀ ਉਸ ਦੀ ਤਸਵੀਰ ਵੀ ਲਗਾਈ ਗਈ ਸਨ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਭੈਣ ਮਨਦੀਪ ਕੌਰ ਵੱਲੋਂ ਸੀਐੱਮ ਮਾਨ ਕੋਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਹਾਲਾਂਕਿ ਗੁਆਂਢੀਆਂ ਵੱਲੋਂ ਆਪਣੇ ਪੱਖ ਨੂੰ ਲੈ ਕੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਹਮਲਾ ਕਿਉਂ ਕੀਤਾ ਗਿਆ, ਇਹ ਜਾਂਚ ਦਾ ਵਿਸ਼ਾ ਹੈ।




