Monday, December 23, 2024
spot_img

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ

Must read

ਚੰਡੀਗੜ੍ਹ, 6 ਅਕਤੂਬਰ 2023 – ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਨਾਲ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਮਾਰਟ ਸਿਟੀਜ਼ ਮਿਸ਼ਨ ਲਈ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਪਾਸੋਂ ਵਿਸਥਾਰ ਪੂਰਵਕ ਜਾਣਕਾਰੀ ਲਈ। ਇਸੇ ਤਰ੍ਹਾਂ ਅਮਰੁਤ-24×7 ਵਾਟਰ ਸਪਲਾਈ ਅਤੇ ਟ੍ਰੀਟਿਡ ਵੇਸਟ ਵਾਟਰ ਦੀ ਮੁੜ ਵਰਤੋਂ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ- ਸੀ.ਬੀ.ਜੀ. ਬਾਇਓ ਮਿਥੀਨੇਸ਼ਨ ਪਲਾਂਟਾਂ, ਸੀ ਐਡ ਡੀ ਵੇਸਟ ਮੈਨੇਜਮੈਂਟ ਪਲਾਂਟ, ਵਿਰਾਸਤੀ ਰਹਿੰਦ-ਖੂੰਹਦ ਦੇ ਇਲਾਜ ਦੀ ਪ੍ਰਗਤੀ ਅਤੇ ਸਵੱਛ ਭਾਰਤ ਮਿਸ਼ਨ 1.0 ਅਤੇ ਸਵੱਛ ਭਾਰਤ ਮਿਸ਼ਨ 2.0 ਦੀ ਵਿੱਤੀ ਸਥਿਤੀ ਆਦਿ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਜਿਨ੍ਹਾਂ ਮੱਦਾਂ ਅਧੀਨ ਫੰਡਜ਼ ਬਕਾਇਆ ਹਨ ਉਹਨਾਂ ਫ਼ੰਡਜ਼ ਨੂੰ ਦਿਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ਵਿੱਚ ਵਰਤਿਆ ਜਾਵੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਪ੍ਰਸਤਾਵ ਵੀ ਪੇਸ਼ ਕੀਤੇ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਅਨੁਸਾਰ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਾਰਜਸ਼ੀਲ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article