ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਤੋਂ ਦੋ ਦਿਨ ਪਹਿਲਾਂ ਇੱਕ ਵੱਡਾ ਐਲਾਨ ਕੀਤਾ ਹੈ। ਬਲਕੌਰ ਸਿੰਘ ਨੇ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁੱਤ ਦੇ ਇਨਸਾਫ ਲਈ ਚੋਣ ਲੜਣੀ ਜ਼ਰੂਰੀ ਹੈ। ਦੱਸ ਦਈਏ 29 ਮਈ 2025 ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਤਿੰਨ ਸਾਲ ਹੋ ਜਾਣੇ ਹਨ। ਪਰ ਅਜੇ ਤੱਕ ਸਿੱਧੂ ਦੇ ਪਰਿਵਾਰ ਨੂੰ ਕੋਈ ਇਨਸਾਫ਼ ਨਹੀਂ ਮਿਲਿਆ।