ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦੇ ਹੁਕਮ 15 ਸਤੰਬਰ 2025 ਤੋਂ 15 ਨਵੰਬਰ 2025 ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਹਰਜਿੰਦਰ ਸਿੰਘ ਬੇਦੀ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਝੋਨੇ ਦੀ ਕਟਾਈ ਸਿਰਫ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਦੋਂ ਕੰਬਾਇਨਾਂ ਝੋਨੇ ਦੀ 24 ਘੰਟੇ ਕੰਮ ਕਰਦੀਆਂ ਹਨ ਤਾਂ ਰਾਤ ਵੇਲੇ ਤਰੇਲ ਪੈਣ ਕਾਰਨ ਝੋਨਾ ਗਿੱਲਾ ਕੱਟਿਆ ਜਾਂਦਾ ਹੈ ਜਿਸ ਦਾ ਉਸਦੀ ਕੁਆਲਟੀ ਉੱਪਰ ਮਾੜਾ ਅਸਰ ਪੈਂਦਾ ਹੈ।