ਅੰਮ੍ਰਿਤਸਰ: ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਵਰਤੇ ਜਾਣ ਵਾਲੇ ਪਰਫਿਊਮ ‘ਤੇ ਰੋਕ ਲਗਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦਰਅਸਲ ਪਰਫਿਊਮ ‘ਚ ਅਲਕੋਹਲ ਦਾ ਮਿਸ਼ਰਣ ਹੋਣ ਕਾਰਨ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਇਸ ਦੀ ਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਜਿਸ ਨੂੰ ਧਿਆਨ ‘ਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਹੁਕਮ ਜਾਰੀ ਕੀਤੇ ਗਏ ਹਨ।