Saturday, July 27, 2024
spot_img

Big News : ਬਰਨਾਲਾ ‘ਚ ਵੱਡਾ ਐਨਕਾਊਂਟਰ, AGTF ਦੀ ਟੀਮ ਨੇ ਖ਼ਤਰਨਾਕ ਗੈਂਗਸਟਰ ਨੂੰ ਕੀਤਾ ਢੇਰ

Must read

ਬਰਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ‘ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ‘ਚ ਖਤਰਨਾਕ ਗੈਂਗਸਟਰ ਗੁਰਮੀਤ ਸਿੰਘ ਮਾਨ ਉਰਫ ਕਾਲਾ ਧਨੌਲਾ ਦਾ ਐਨਕਾਊਂਟਰ ਹੋ ਗਿਆ ਹੈ। ਅਸਲ ਵਿੱਚ AGTF ਉਕਤ ਗੈਂਗਸਟਰ ਅਤੇ ਟੀਮ ਵਿਚਕਾਰ ਮੁਕਾਬਲਾ ਹੋਇਆ, ਜਿਸ ਦੌਰਾਨ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਅਤੇ ਮੁਕਾਬਲੇ ਦੌਰਾਨ ਗੈਂਗਸਟਰ ਕਾਲਾ ਧਨੌਲਾ ਨੂੰ ਮਾਰ ਮੁਕਾਇਆ।

ਗੈਂਗਸਟਰ ਕਾਲਾ ਧਨੌਲਾ ਜੋ ਪਿਛਲੇ ਕੁਝ ਸਮੇਂ ਤੋਂ ਪੁਲਿਸ ਨੂੰ ਲੋੜੀਂਦਾ ਸੀ ਅਤੇ ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਅੱਜ ਬਰਨਾਲਾ ‘ਚ ਪੁਲਿਸ ਨੇ ਉਕਤ ਗੈਂਗਸਟਰ ਨੂੰ ਘੇਰ ਲਿਆ ਅਤੇ ਖਬਰ ਮਿਲੀ ਹੈ ਕਿ ਮੁਕਾਬਲੇ ਦੌਰਾਨ ਗੈਂਗਸਟਰ ਕਾਲਾ ਧਨੌਲਾ ਮਾਰਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਲਾ ਧਨੌਲਾ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਪਰ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਗੈਂਗਸਟਰ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਉਸ ਦਾ ਐਨਕਾਊਂਟਰ ਕਰ ਦਿੱਤਾ।

ਪੁਲਿਸ ਦਾ ਕਹਿਣਾ ਹੈ ਕਿ ਕਾਲਾ ਧਨੌਲਾ ਹਿਸਟਰੀ ਸ਼ੀਟਰ ਸੀ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ, ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਦੱਸ ਦੇਈਏ ਕਿ ਪੰਜਾਬ ਪੁਲਿਸ ਦਾ ਬਦਮਾਸ਼ਾਂ ਖਿਲਾਫ ਇਹ ਪਹਿਲਾ ਮੁਕਾਬਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪੁਲਿਸ ਦੀ ਟੀਮ ਲੁਧਿਆਣਾ ਅਤੇ ਹੋਰ ਸ਼ਹਿਰਾਂ ਵਿੱਚ ਐਨਕਾਊਂਟਰ ਦੌਰਾਨ ਕਈ ਖ਼ੌਫ਼ਨਾਕ ਗੈਂਗਸਟਰਾਂ ਨੂੰ ਮਾਰ ਚੁੱਕੀ ਹੈ। ਅੱਜ ਇੱਕ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਇੱਕ ਹੋਰ ਖੌਫਨਾਕ ਗੈਂਗਸਟਰ ਕਾਲਾ ਧਨੌਲਾ ਮਾਰਿਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article