ਸ਼ੁੱਕਰਵਾਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬੀਤੀ ਰਾਤ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਈਡੀ ਦੀ ਟੀਮ ਸਰਚ ਵਾਰੰਟ ਲੈ ਕੇ ਪਹੁੰਚੀ ਸੀ। ਟੀਮ ਨੇ ਇੱਥੇ ਸੀਐਮ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਨ੍ਹਾਂ ਨੂੰ ਹੈੱਡਕੁਆਰਟਰ ਲੈ ਗਈ। ਇਸ ਪੂਰੀ ਕਾਰਵਾਈ ਤੋਂ ਪਹਿਲਾਂ ਈਡੀ ਦੀ ਟੀਮ ਨੇ ਸੀਐਮ ਕੇਜਰੀਵਾਲ ਦਾ ਫ਼ੋਨ ਵੀ ਜ਼ਬਤ ਕਰ ਲਿਆ ਸੀ।
ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ, “ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵੋਗੇ ਪਰ ਉਸਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ ? ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਵਿਚਾਰ ਹੈ ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜੇ ਹਾਂ। ਇਨਕਲਾਬ ਜ਼ਿੰਦਾਬਾਦ “