ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਦਿਲਜੀਤ ਦੀ ਫ਼ਿਲਮ ‘ਸਰਦਾਰ ਜੀ 3’ ਦੇ ਵਿਰੋਧ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ ਅਤੇ ਦਿਲਜੀਤ ਵਰਗੇ ਕਲਾਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਵਿਰੋਧ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪਾਕਿਸਤਾਨੀ ਕਲਾਕਾਰਾਂ ਕਰ ਕੇ ਦਿਲਜੀਤ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਹ ਫ਼ਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਹੋਈ ਸੀ।” ਉਨ੍ਹਾਂ ਕਿਹਾ ਕਿ “ਦਿਲਜੀਤ ਦੋਸਾਂਝ ਨੇ ਹਮੇਸ਼ਾ ਸਾਂਝ ਅਤੇ ਪਿਆਰ ਦੀ ਗੱਲ ਕੀਤੀ ਹੈ।”
ਇਹ ਵੀ ਪੜ੍ਹੋ : CM ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਕੀਤੀ ਸ਼ੁਰੂਆਤ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁ. ਤੱਕ ਦਾ ਮੁਫ਼ਤ ਇਲਾਜ
ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਕੀਤਾ, “ਸਾਡੇ ਪੰਜਾਬ ਦੇ ਮੁੰਡੇ ਦੀ ਫ਼ਿਲਮ ਦਾ ਤਾਂ ਵਿਰੋਧ ਕਰ ਰਹੇ ਹੋ, ਪਰ ਹੁਣ ਜਦੋਂ ਪਾਕਿਸਤਾਨ ਦੀ ਟੀਮ ਭਾਰਤ ਖੇਡਣ ਆ ਰਹੀ ਹੈ, ਤਾਂ ਕੋਈ ਵਿਰੋਧ ਕਿਉਂ ਨਹੀਂ ਕਰ ਰਿਹਾ?”
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ, ਇੱਥੇ ਕਲਾਕਾਰਾਂ, ਸੱਭਿਆਚਾਰ ਅਤੇ ਪਿਆਰ ਦੀ ਕਦਰ ਕੀਤੀ ਜਾਂਦੀ ਹੈ। ਹਮੇਸ਼ਾ ਪੰਜਾਬੀਅਤ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ, ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।