Monday, December 23, 2024
spot_img

Big Breaking : ਇਸ ਤਰ੍ਹਾਂ ਵੀ ਹੁੰਦੀ ਹੈ ਸਰਬਸੰਮਤੀ ਨਾਲ ਸਰਪੰਚੀ ਦੀ ਚੋਣ, ਤੁਸੀਂ ਵੀ ਸੁਣ ਕੇ ਹੋ ਜਾਵੋਗੇ ਹੈਰਾਨ, ਜਾਣੋ…

Must read

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਚੋਣ ਲੜਨ ਵਾਲੇ ਸਰਗਰਮ ਹੈ ਗਏ। ਕਈ ਪਿੰਡਾਂ ਵਿੱਚ ਸਰਬਸੰਮਤੀ ਨਾਲ ਸਰਪੰਚ ਚੁਣਨ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਹੈ। ਪਰ ਇਸ ਪਿੰਡ ਨੇ ਸਰਬਸਮੰਤੀ ਦੀ ਚੋਣ ਦੇ ਮਾਅਨੇ ਹੀ ਬਦਲ ਦਿੱਤੇ ਹਨ। ਪਿੰਡ ਵਿੱਚ ਸਰਪੰਚ ਦਾ ਚੁਣਨ ਲਈ ਬੋਲੀ ਲਗਾਈ ਜਾ ਰਹੀ ਹੈ, ਜੋ ਵਿਅਕਤੀ ਸਭ ਤੋਂ ਵੱਧ ਬੋਲੀ ਦੇਵੇਗਾ ਉਸ ਨੂੰ ਪਿੰਡ ਦਾ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਜਾਵੇਗਾ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਸੀ। ਇਸ ‘ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਅੱਜ ਵੀ ਬੋਲੀ ਜਾਰੀ ਰਹੇਗੀ।
ਭਾਜਪਾ ਆਗੂ ਆਤਮਾ ਰਾਮ ਅਨੁਸਾਰ ਇਹ ਬੋਲੀ ਹੋਰ ਵੀ ਵੱਧ ਜਾਵੇਗੀ। ਉਸ ਦਾ ਕਹਿਣਾ ਹੈ ਕਿ ਬੋਲੀ ਵਿੱਚ ਜੋ ਵੀ ਪੈਸਾ ਆਵੇਗਾ, ਉਸ ਨੂੰ ਕਿੱਥੇ ਖਰਚ ਕਰਨਾ ਹੈ, ਇਸ ਦਾ ਫੈਸਲਾ ਪਿੰਡ ਦੀ ਨੌਜਵਾਨ ਸਭਾ ਕਰੇਗੀ। ਜਦੋਂ ਕਿ ਪੰਚਾਇਤ ਨੂੰ ਦਿੱਤੀ ਜਾਣ ਵਾਲੀ ਗਰਾਂਟ ਵੱਖਰੀ ਹੋਵੇਗੀ। ਆਤਮਾ ਰਾਮ ਨੇ ਦੱਸਿਆ ਕਿ ਸਾਰੇ ਪਿੰਡ ਵਾਸੀ ਇਸ ਬੋਲੀ ਲਈ ਸਹਿਮਤ ਹੋ ਗਏ ਹਨ। ਇਸ ਵਿੱਚ ਪਿੰਡ ਦੀਆਂ ਤਿੰਨ ਧਿਰਾਂ ਬੋਲੀ ਲਗਾ ਰਹੀਆਂ ਹਨ। ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਇਆ ਜਾਵੇਗਾ। ਬੋਲੀਕਾਰਾਂ ਵਿੱਚ ਆਤਮਾ ਸਿੰਘ, ਜਸਵਿੰਦਰ ਸਿੰਘ ਬੇਦੀ, ਨਿਰਭੈਰ ਸਿੰਘ ਸ਼ਾਮਲ ਹਨ। ਭਾਜਪਾ ਆਗੂ ਨੇ ਹੁਣ ਤੱਕ ਦੀ ਸਭ ਤੋਂ ਵੱਧ ਬੋਲੀ ਲਗਾਈ ਹੈ।
ਪਿੰਡ ਵਿੱਚ ਸਰਪੰਚ ਦੇ ਅਹੁਦੇ ਦੀ ਬੋਲੀ ਸਬੰਧੀ ਗੁਰਦੁਆਰਾ ਸਾਹਿਬ ਤੋਂ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਨੁਮਾਇੰਦਾ ਬੋਲੀ ਦੇਣ ਲਈ ਅੱਗੇ ਨਹੀਂ ਆਇਆ।ਪਹਿਲਾਂ ਭਾਜਪਾ ਨੇਤਾ ਆਤਮਾ ਰਾਮ ਨੇ 50 ਲੱਖ ਰੁਪਏ ਦੀ ਬੋਲੀ ਲਗਾਈ। ਉਸ ਦੇ ਮੁਕਾਬਲੇ ਜਸਵਿੰਦਰ ਸਿੰਘ ਨੇ 1 ਕਰੋੜ ਰੁਪਏ ਦੀ ਬੋਲੀ ਲਗਾਈ। ਜਿਸ ਤੋਂ ਬਾਅਦ ਆਤਮਾ ਸਿੰਘ ਨੇ 2 ਕਰੋੜ ਰੁਪਏ ਦੀ ਬੋਲੀ ਲਗਾਈ। ਇਹ ਬੋਲੀ ਅੱਜ ਵੀ ਜਾਰੀ ਰਹੇਗੀ। ਦੂਜੇ ਪਾਸੇ ਭਾਜਪਾ ਆਗੂ ਵਿਜੇ ਸੋਨੀ ਨੇ ਆਤਮਾ ਸਿੰਘ ਨੂੰ 2 ਕਰੋੜ ਰੁਪਏ ਦੀ ਬੋਲੀ ਲਗਾਉਣ ਲਈ ਵਧਾਈ ਦਿੱਤੀ ਹੈ।
ਇਹ ਗੁਰਦਾਸਪੁਰ ਦੀ ਸਭ ਤੋਂ ਵੱਡੀ ਪੰਚਾਇਤ ਹੈ। ਪੰਚਾਇਤ ਕੋਲ 300 ਏਕੜ ਜ਼ਮੀਨ ਹੈ। ਜਦੋਂ ਤੋਂ ਪਿੰਡ ਦੀ ਪੰਚਾਇਤ ਭੰਗ ਹੋਈ ਹੈ, ਉਦੋਂ ਤੋਂ ਹੀ ਪਿੰਡ ਦੀ ਨੌਜਵਾਨ ਸਭਾ (21 ਮੈਂਬਰੀ ਕਮੇਟੀ) ਸਾਰਾ ਪ੍ਰਬੰਧ ਦੇਖ ਰਹੀ ਹੈ।ਵਿਧਾਨ ਸਭਾ ਨੇ ਫੈਸਲਾ ਕੀਤਾ ਸੀ ਕਿ ਇਸ ਵਾਰ ਸਰਪੰਚ ਦੇ ਅਹੁਦੇ ਲਈ ਸਭ ਤੋਂ ਵੱਧ ਰਾਸ਼ੀ ਦੇਣ ਵਾਲੇ ਵਿਅਕਤੀ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਜਾਵੇਗਾ।
ਜੋ ਪੈਸਾ ਆਵੇਗਾ ਉਹ ਸਭਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ‘ਤੇ ਖਰਚ ਕੀਤਾ ਜਾਵੇਗਾ। ਜਦੋਂ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਤੋਂ ਮਿਲਣ ਵਾਲੀ ਗਰਾਂਟ ਵੱਖਰੀ ਹੋਵੇਗੀ। ਇਸ ‘ਤੇ ਸਾਰਿਆਂ ਨੇ ਸਹਿਮਤੀ ਜਤਾਈ ਹੈ।
ਆਤਮਾ ਸਿੰਘ ਨੇ ਦੱਸਿਆ ਕਿ ਸ਼ੌਕ ਦੀ ਕੋਈ ਕੀਮਤ ਨਹੀਂ ਹੁੰਦੀ। ਉਸ ਦੇ ਪਿਤਾ ਵੀ ਸਰਪੰਚ ਰਹਿ ਚੁੱਕੇ ਹਨ। ਉਨ੍ਹਾਂ ਨੇ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਹਨ। ਇਸ ਵਿੱਚ ਸ਼ਰਤ ਇਹ ਹੈ ਕਿ ਬੋਲੀਕਾਰ ਚੈੱਕ ਬੁੱਕ ਲੈ ਕੇ ਆਵੇਗਾ। ਉਹ ਚੈੱਕ ਬੁੱਕ ਸਭਾ ਕੋਲ ਜਮ੍ਹਾ ਕਰਵਾਉਣੀ ਪਵੇਗੀ। ਬੋਲੀ ਜਿੱਤਦੇ ਹੀ ਪੈਸੇ ਪਿੰਡ ਦੇ ਨੌਜਵਾਨ ਸਭਾ ਦੇ ਖਾਤੇ ਵਿੱਚ ਚਲੇ ਜਾਣਗੇ। ਇਹ ਮੀਟਿੰਗ ਰਜਿਸਟਰ ਹੈ। ਪਿੰਡ ਦੇ ਸਾਰੇ ਘਰਾਂ ਦੇ ਲੋਕ ਇਸ ਵਿੱਚ ਮੈਂਬਰ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article