ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਨੇ ਗੈਂਗਸਟਰ ਸੰਦੀਪ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਸੰਦੀਪ ਨੂੰ ਕਿਸ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਉਸ ਨੂੰ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪਰ ਅਜੇ ਤੱਕ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਗੈਂਗਸਟਰ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਸੰਦੀਪ ਦੇ ਅਪਰਾਧਿਕ ਰਿਕਾਰਡ ‘ਤੇ ਵੀ ਕੰਮ ਕਰ ਰਹੀ ਹੈ।
ਸੂਤਰਾਂ ਅਨੁਸਾਰ ਅੱਜ ਸਵੇਰ ਤੋਂ ਹੀ ਸੰਦੀਪ ਦੇ ਸਾਥੀ ਥਾਣੇ ਦੇ ਬਾਹਰ ਘਿਰਾਓ ਕਰ ਰਹੇ ਹਨ। ਸੀਆਈਏ-2 ਦੀ ਪੁਲੀਸ ਨੇ ਉਸ ਨੂੰ ਉਸ ਦੇ ਘਰੋਂ ਕਾਬੂ ਕੀਤਾ ਹੈ। ਸੰਦੀਪ ਨੇਤਾਵਾਂ ਦੇ ਵੀ ਕਾਫੀ ਨਜ਼ਦੀਕ ਰਹੇ ਹਨ। ਪੁਲਿਸ ਜਲਦੀ ਹੀ ਇਸ ਮਾਮਲੇ ਵਿਚ ਵੇਰਵੇ ਜ਼ਾਹਰ ਕਰੇਗੀ। ਇਸ ਸਬੰਧੀ ਜਦੋਂ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਡੀਸੀਪੀ ਰੁਪਿੰਦਰ ਕੌਰ ਸਰਾਂ ਹੀ ਦੱਸ ਸਕਦੇ ਹਨ। ਇਸ ਸਬੰਧੀ ਜਦੋਂ ਡੀਸੀਪੀ ਰੁਪਿੰਦਰ ਕੌਰ ਸਰਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।