ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾ ਕੇ ਹਮਲਾ ਕੀਤਾ ਗਿਆ ਹੈ। ਨਰਾਇਣ ਸਿੰਘ ਚੌਰਾ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ।
ਸੁਰੱਖਿਆ ਕਰਮਚਾਰੀਆਂ ਵੱਲੋਂ ਚੌਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗੋਲੀਆਂ ਚਲਾਈਆਂ ਗਈਆਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾਵਾਂ ਤਹਿਤ ‘ਸੇਵਾ’ ਕਰ ਰਹੇ ਹਨ।