ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਆਨੰਦ ਵਰਧਨ ਨਾਲ ਸਾਲਾਨਾ ਯਾਤਰਾ ਸੰਬੰਧੀ ਦੀਆਂ ਤਿਆਰੀਆਂ ਬਾਰੇ ਚਰਚਾ ਕਰਨ ਲਈ ਮੁਲਾਕਾਤ ਕੀਤੀ। ਜਿਸ ਵਿਚ ਉਨ੍ਹਾਂ ਨੇ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਇਸ ਸਾਲ 23 ਮਈ 2026 ਨੂੰ ਸ਼ਰਧਾਲੂਆਂ ਲਈ ਖੁੱਲ੍ਹਣਗੇ। ਇਹ ਫੈਸਲਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਅਤੇ ਸੂਬਾ ਸਰਕਾਰ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਆਨੰਦ ਵਰਧਨ ਨਾਲ ਮੁਲਾਕਾਤ ਕੀਤੀ। ਆਉਣ ਵਾਲੇ ਤੀਰਥ ਯਾਤਰਾ ਸੀਜ਼ਨ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।




