ਨਵੀਂ ਦਿੱਲੀ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਅਰ ਹਾਊਸ ਡੀਐਮ ਡਾਕਟਰ ਗਗਨਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਇਲਜ਼ਾਮ ਲਗਾਉਣ ਵਾਲੀ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਤਰਥੱਲੀ ਮਚਾਈ ਹੋਈ ਹੈ। ਅੱਜ ਲੋਕ ਸਭਾ ਦੇ ਵਿੱਚ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਅਧਿਕਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮੁੱਦਾ ਉਠਾਇਆ ਜਿਸ ਤੋਂ ਬਾਅਦ ਦੇਸ਼ ਦੇ ਗ੍ਰਿਹਿ ਮੰਤਰੀ ਅਮਿਤ ਸ਼ਾਹ ਨੇ ਇਸ ਤੇ ਬਿਆਨ ਵੀ ਦਿੱਤਾ ਕਿਹਾ ਕਿ ਲਿਖ ਕੇ ਦੇਵੋ ਤਾਂ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਵਾਂਗੇ।




