Monday, September 16, 2024
spot_img

Big News : SGPC ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਅੱਜ ਆਖ਼ਰੀ ਦਿਨ

Must read

ਲੁਧਿਆਣਾ, 31 ਜੁਲਾਈ : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਲਈ ਜ਼ਿਲ੍ਹਵਾਰ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 31 ਜੁਲਾਈ, 2024 ਹੈ। ਅੰਤਿਮ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 31 ਜੁਲਾਈ 2024 ਤੱਕ ਫਾਰਮ ਨੰਬਰ-1 ਭਰ ਸਕਦੇ ਹਨ। ਐਸਜੀਪੀਸੀ ਦੀ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

ਐਸਜੀਪੀਸੀ ਦੀ ਵੋਟ ਬਣਾਉਣ ਵਾਲੇ ਵੋਟਰ ਫਾਰਮ ਨੰਬਰ 1 ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਣਗੇ। ਇਸ ਸੰਬੰਧ ਵਿੱਚ ਵਧੇਰੇ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article