ਲੁਧਿਆਣਾ ਦੇ ਵਾਰਡ ਨੰਬਰ 65 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰਜਨੀ ਰਵਿੰਦਰ ਅਰੋੜਾ ਨੇ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਹੈਬੋਵਾਲ ਦਫ਼ਤਰ ਦਾ ਦੌਰਾ ਕੀਤਾ| ਇਸ ਮੌਕੇ ਉਨ੍ਹਾਂ ਰਜਨੀ ਰਵਿੰਦਰ ਅਰੋੜਾ ਅਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਕੀਤੀ ਅਤੇ ਚੋਣ ਮੁਹਿੰਮ ਦੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਵਿਕਾਸ ਦੇ ਰਾਹ ‘ਤੇ ਤੋਰਿਆ ਹੈ | ਨੌਜਵਾਨ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਇਹੀ ਕਾਰਨ ਹੈ ਕਿ ਦੇਸ਼ ਭਰ ਵਿੱਚ ਭਾਜਪਾ ਦਾ ਗ੍ਰਾਫ ਅਤੇ ਵੋਟ ਬੈਂਕ ਦੋਵੇਂ ਹੀ ਵੱਧ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਵੀ ਤਰੱਕੀ ਦੀ ਰਾਹ ‘ਤੇ ਅੱਗੇ ਵਧੇਗਾ। ਉੱਥੇ ਹੀ ਰਜਨੀ ਰਵਿੰਦਰ ਅਰੋੜਾ ਵੱਲੋਂ ਘਰ-ਘਰ ਪ੍ਰਚਾਰ ਕਰਨ ਅਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਅੱਜ ਉਨ੍ਹਾਂ ਨੇ ਜੋਸ਼ੀ ਨਗਰ ਅਤੇ ਪਵਿੱਤਰ ਨਗਰ ਇਲਾਕੇ ਵਿੱਚ ਘਰ-ਘਰ ਜਾ ਕੇ ਆਪਣੇ ਹੱਕ ਵਿੱਚ ਵੋਟਾਂ ਮੰਗੀਆਂ।
ਇਸ ਦੌਰਾਨ ਆਮ ਲੋਕਾਂ ਦੀ ਹਮਾਇਤ ਵੀ ਉਸ ਦੇ ਹੱਕ ਵਿੱਚ ਭੁਗਤਦੀ ਨਜ਼ਰ ਆਈ। ਇਸ ਦੌਰਾਨ ਰਜਨੀ ਰਵਿੰਦਰ ਅਰੋੜਾ ਨੇ ਦੱਸਿਆ ਕਿ ਲੋਕ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੇ ਕਾਰਜਕਾਲ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਉਹ ਵੱਡੇ ਬਦਲਾਅ ਦੇ ਮੂਡ ਵਿੱਚ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਬਾਰੇ ਕਦੇ ਨਹੀਂ ਸੋਚਿਆ ਅਤੇ ਵਿਕਾਸ ਕਦੇ ਵੀ ਆਮ ਆਦਮੀ ਪਾਰਟੀ ਲਈ ਮੁੱਦਾ ਨਹੀਂ ਰਿਹਾ।