Saturday, July 27, 2024
spot_img

BJP ਦੇ ਹੋਣ ਬਾਅਦ ਲੁਧਿਆਣਾ ਵਾਪਸ ਪਰਤਣ ‘ਤੇ ਭਾਜਪਾ ਦੇ ਵਰਕਰਾਂ ਵੱਲੋਂ ਰਵਨੀਤ ਸਿੰਘ ਬਿੱਟੂ ਦਾ ਜ਼ੋਰਦਾਰ ਸਵਾਗਤ

Must read

ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਟਿਕਟ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਪਹੁੰਚੇ ਹਨ। ਭਾਜਪਾ ਵਰਕਰਾਂ ਵੱਲੋਂ ਰਵਨੀਤ ਸਿੰਘ ਬਿੱਟੂ ਦਾ ਰੇਲਵੇ ਸਟੇਸ਼ਨ ‘ਤੇ ਢੋਲ ਵਜਾ ਕੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਰਵਨੀਤ ਸਿੰਘ ਬਿੱਟੂ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਲੁਧਿਆਣਾ ਦੇ ਦੁਰਗਾ ਮਾਤਾ ਮੰਦਿਰ ਵਿਖੇ ਗਏ। ਰਵਨੀਤ ਸਿੰਘ ਬਿੱਟੂ ਲੁਧਿਆਣਾ ਸ਼ਹਿਰ ਵਿਚ ਰੋਡ ਸ਼ੋਅ ਕੱਢ ਕੇ ਭਾਜਪਾ ਦਫ਼ਤਰ ਜਾਣਗੇ। ਇਸ ਤੋਂ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਹੋਵੇਗੀ।

ਰਵਨੀਤ ਸਿੰਘ ਬਿੱਟੂ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਭਾਜਪਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ ਹੀ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦੇ ਕੇ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article