Tuesday, April 16, 2024
spot_img

BJP ਨੇ ਪੰਜਾਬ ‘ਚ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਬਿੱਟੂ, ਰਿੰਕੂ ਸਮੇਤ 3 ਪਾਰਟੀ ਬਦਲਣ ਵਾਲਿਆਂ ਨੂੰ ਟਿਕਟ

Must read

ਪੰਜਾਬ ਵਿੱਚ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ।

ਦੱਸ ਦਈਏ ਕਿ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰ-ਹਾਜ਼ਰੀ ਨੂੰ ਲੈ ਕੇ ਉਨ੍ਹਾਂ ‘ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ। ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਪਟਿਆਲਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੀ। ਉਹ 14 ਮਾਰਚ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article