ਪੰਜਾਬ ਵਿਧਾਨ ਸਭਾ ਚੋਣਾਂ 2027 ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਸਿਆਸੀ ਮਾਹੌਲ ਗਰਮਾ ਰਿਹਾ ਹੈ। ਉਸੇ ਵਿਚਾਲੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਕੀ 2027 ਤੋਂ ਪਹਿਲਾਂ ਇਹ ਦੋਵੇਂ ਪਾਰਟੀਆਂ ਇਕੋ ਮੰਚ ‘ਤੇ ਇਕੱਠੀਆਂ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਾਰੀਆਂ ਚਰਚਾਵਾਂ ਵਿਚਾਲੇ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ ਗਠਜੋੜ ਦੀ ਕੋਈ ਗੱਲ ਨਹੀਂ ਹੋਈ ਹੈ। ਅਜੇ If ਤੇ But ਦਾ ਜਵਾਬ ਦੇਣ ਦਾ ਕੋਈ ਸਮਾਂ ਨਹੀਂ ਹੈ।
ਪਿਛਲੇ ਦਿਨੀਂ ਭਾਜਪਾ ਦੇ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਤੋਂ ਚਰਚਾ ਸਾਹਮਣੇ ਆਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਭਾਜਪਾ ਦਾ ਗਠਜੋੜ ਹੋ ਸਕਦਾ ਹੈ। ਲਗਾਤਾਰ ਇਹ ਚਰਚਾਵਾਂ ਪੰਜਾਬ ਦੇ ਸਿਆਸੀ ਵੱਡੇ ਲੀਡਰਾਂ ਵੱਲੋਂ ਵੀ ਕੀਤੀਆਂ ਜਾਂਦੀਆਂ ਹਨ ਕਿ ਇਹ ਦੋਵੇਂ ਪਾਰਟੀਆਂ ਗਠਜੋੜ ਕਰ ਸਕਦੀਆਂ ਹਨ ਪਰ ਸੁਖਬੀਰ ਬਾਦਲ ਨੇ ਇਨ੍ਹਾਂ ਸਾਰਿਆਂ ਦਾ ਸਪੱਸ਼ਟ ਜਵਾਬ ਦੇ ਦਿੱਤਾ ਹੈ ਕਿ ਅਜੇ ਕੋਈ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲੇ ਸਾਡਾ ਮਕਸਦ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ।




