ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਨਾ ਹੋਣ ਕਾਰਨ ਬੀਕੇਯੂ ਦੋਆਬਾ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕੀਤਾ ਹੈ। ਕਿਤੇ ਐਲਾਨ ਦੇ ਅਨੁਸਾਰ ਯੂਨੀਅਨ ਪੰਜਾਬ ਵਿੱਚ 21 ਅਕਤੂਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ, ਜੋ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਸਕੱਤਰ ਜਨਰਲ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਪਿਛਲੇ 25 ਦਿਨਾਂ ਤੋਂ ਝੋਨੇ ਦੀ ਖ੍ਰੀਦ ਨਹੀਂ ਹੋ ਰਹੀ। ਮੰਡੀਆਂ ਵਿੱਚ ਥਾਂ ਥਾਂ ਕਣਕ ਦੀਆਂ ਢੇਰੀਆਂ ਪਈਆ ਹਨ। ਕੇਂਦਰ ਸਰਕਾਰ ਪੰਜਾਬ ਵਿੱਚ ਅਜਿਹੇ ਹਾਲਾਤ ਪੈਦਾ ਕਰ ਰਹੀ ਹੈ ਕਿ ਕਿਸਾਨ ਮਜ਼ਬੂਰ ਹੋ ਕੇ ਆਪਣੀ ਫਸਲ ਪ੍ਰਾਈਵੇਟ ਦੇ ਗੋਦਾਮਾਂ ਵਿੱਚ ਝੋਨਾ ਸੁਟਣ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਸਰਕਾਰ ਜਦੋਂ ਤੱਕ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਸ਼ੁਰੂ ਨਹੀਂ ਕਰਦੀ ਤੇ ਮੰਡੀਆਂ ਵਿੱਚ ਪਏ ਝੋਨੇ ਦੀ ਲਿਫਟਿੰਗ ਨਹੀਂ ਕੀਤੀ ਜਾਂਦੀ, ਉਸ ਸਮੇਂ ਤੱਕ ਚੱਕ ਜਾਮ ਰਹੇਗਾ।