ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ (ਸੁਨਹਿਰੀ ਮੰਦਰ) ਨੇੜੇ ਬੁੱਧਵਾਰ ਰਾਤ ਨੂੰ ਫਿਰ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ ਇਹ ਸੂਚਨਾ 12.15 ਦੇ ਕਰੀਬ ਮਿਲੀ ਸੀ। ਜਾਂਚ ਜਾਰੀ ਹੈ। ਇਸ ਤੋਂ ਬਾਅਦ ਹੀ ਕੁਝ ਸਪੱਸ਼ਟ ਕਿਹਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੇੜੇ ਪਹਿਲਾਂ ਵੀ ਦੋ ਧਮਾਕੇ ਹੋ ਚੁੱਕੇ ਹਨ। ਦੂਜੇ ਪਾਸੇ ਅੱਜ ਸਵੇਰੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਧਮਾਕੇ ਦਾ ਮਾਮਲਾ ਸੁਲਝਾ ਲਿਆ ਗਿਆ ਹੈ। 5 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਲਦੀ ਹੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ।