ਬਠਿੰਡਾ ਦੇ ਪਿੰਡ ਰਾਮਗੜ੍ਹ ਭੂੰਦੜ ਦੇ ਵਾਸੀਆਂ ਨੇ ਪਿਛਲੇ ਲੰਮੇਂ ਸਮੇਂ ਤੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਅਣਦੇਖਿਆ ਕਰਨ ਅਤੇ ਮੁੱਢਲੀਆ ਤੋਂ ਵਾਂਝਾ ਰਹਿਣ ਕਾਰਨ ਪਿੰਡ ਵਾਸੀਆਂ ਨੇ ਲੋਕ ਸਭਾ 2024 ਦੀਆਂ ਵੋਟਾਂ ਵਿੱਚ ਖੜ੍ਹੇ ਉਮੀਦਵਾਰਾਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪਿੰਡ ਵਾਸੀਆਂ ਨੇ ਇਸ ਸਬੰਧ ਵਿੱਚ ਬਕਾਇਦਾ ਵੱਡੀਆਂ ਵੱਡੀਆਂ ਫਲੈਕਸਾਂ ਪਿੰਡ ਵਿੱਚ ਲਗਾ ਦਿੱਤੀਆਂ ਹਨ।
ਪਿੰਡ ਵਾਸੀਆਂ ਨੇ ਇਹ ਐਲਾਨ ਪਿੰਡ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਉਹ ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ, ਕਿਉਂਕਿ ਉਹਨਾਂ ਦੇ ਖਿੰਡ ਅੰਦਰ ਬਣੇ ਛੱਪੜ ਕਾਰਨ ਉਹਨਾਂ ਦਾ ਜਾਣਾ ਦੁੱਭਰ ਹੋ ਗਿਆ ਹੈ। ਇਸ ਦੇ ਨਾਲ ਹੀ ਪਿੰਡ ਵਿੱਚ ਪੀਣ ਵਾਲਾ ਪਾਣੀ ਵੀ ਸਾਫ ਨਾ ਹੋਣ ਉਹਨਾਂ ਨੂੰ ਪਾਣੀ ਦਾ ਇੰਤਜਾਮ ਕਰਨ ਪੈ ਰਿਹਾ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਪਿੰਡ ਵਿੱਚ ਅੱਠਵੀਂ ਤੱਕ ਸਕੂਲ ਹੈ ਤੇ ਪਿੰਡ ਦੇ ਬੱਚਿਆਂ ਨੂੰ ਉਚ ਸਿੱਖਿਆ ਲੈਣ ਲਈ ਦੂਸਰੇ ਪਿੰਡਾਂ ਵਿੱਚ ਜਾਣਾ ਪੈਂਦਾ ਹੈ।ਹਰ ਵਾਰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਲੋਕ ਉਨਾਂ ਨਾਲ ਵਾਅਦਾ ਕਰ ਜਾਂਦੇ ਹਨ ਪਰ ਇਹ ਵਾਅਦਾ ਪੂਰਾ ਨਹੀਂ ਕਰਦੇ ਜਿਸ ਕਾਰਨ ਪਿੰਡ ਵਾਸੀ ਪਰੇਸ਼ਾਨ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਉਨਾਂ ਦੇ ਪਿੰਡ ਵਿੱਚ ਕੋਈ ਵੀ ਸਿਆਸੀ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਜਾਂ ਆਜ਼ਾਦ ਉਮੀਦਵਾਰ ਵੋਟਾਂ ਮੰਗਣ ਆਵੇਗਾ ਤਾਂ ਉਸਦਾ ਵਿਰੋਧ ਕੀਤਾ ਜਾਵੇਗਾ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਆਪਣੇ ਪਿੰਡ ਵਿੱਚ ਕਿਸੇ ਵੀ ਸਿਆਸੀ ਪਾਰਟੀ ਦਾ ਬੂਥ ਨਹੀਂ ਲੱਗਣ ਦੇਣਗੇ ਤੇ ਨਾ ਹੀ ਕੋਈ ਵੋਟ ਪਵੇਗਾ।