ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਰਾਜ ਸੱਤਾ ਦੀ ਕਮਾਨ ਭਜਨ ਲਾਲ ਸ਼ਰਮਾ ਦੇ ਹੱਥਾਂ ਵਿੱਚ ਹੋਵੇਗੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਜਨ ਲਾਲ ਸ਼ਰਮਾ ਦੇ ਨਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਉਹ ਸੰਗਾਨੇਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ।
ਉਨ੍ਹਾਂ ਦਾ ਨਾਂ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਪ੍ਰਸਤਾਵਿਤ ਕੀਤਾ ਸੀ। ਇਸ ਦੇ ਨਾਲ ਹੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਰਾਜਸਥਾਨ ਵਿੱਚ ਦੋ ਉਪ ਮੁੱਖ ਮੰਤਰੀ ਹੋਣਗੇ। ਇਸ ਦੇ ਲਈ ਪ੍ਰੇਮ ਚੰਦ ਬੈਰਵਾ ਅਤੇ ਦੀਆ ਕੁਮਾਰੀ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਪੀਕਰ ਲਈ ਵਾਸੁਦੇਵ ਦੇਵਨਾਨੀ ਦਾ ਨਾਂ ਫਾਈਨਲ ਕਰ ਲਿਆ ਗਿਆ ਹੈ।