Saturday, July 27, 2024
spot_img

Breaking News : ਕੇਜਰੀਵਾਲ ਹੀ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ, ਪਟੀਸ਼ਨ ਖਾਰਜ

Must read

ਦਿੱਲੀ : ਦਿੱਲੀ ਹਾਈਕੋਰਟ ਨੇ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੀ ਡਿਵੀਜ਼ਨ ਬੈਂਚ ਨੇ ਹਿੰਦੂ ਸੈਨਾ ਨਾਂ ਦੇ ਸੰਗਠਨ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਹਿੰਦੂ ਸੈਨਾ ਨਾਂ ਦੇ ਸੰਗਠਨ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਕੀਤੀ।ਇਸ ਸੰਬੰਧ ਵਿੱਚ ਅਦਾਲਤ ਨੇ ਜਨਹਿੱਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕੇਜਰੀਵਾਲ ਦਾ ਨਿੱਜੀ ਫੈਸਲਾ ਹੋਵੇਗਾ ਕਿ ਜਾਰੀ ਰੱਖਣਾ ਹੈ ਜਾਂ ਨਹੀਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article