ਫਰੀਦਕੋਟ: ਪੰਜਾਬ ਪੁਲਿਸ ਦੀ ਮਹਿਲਾ SHO ਨੂੰ ਫਰੀਦਕੋਟ ਵਿੱਚ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ ਹੈ।ਉਸ ਨੂੰ ਗੰਭੀਰ ਹਾਲਤ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਫ਼ਰੀਦਕੋਟ ਪੁਲਿਸ ਅਧਿਕਾਰੀਆਂ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਖਬਰਾਂ ਅਨੁਸਾਰ ਪਤਾ ਲੱਗਾ ਹੈ ਕਿ ਜੋਗਿੰਦਰ ਕੌਰ ਨੂੰ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਗੋਲੀ ਮਾਰੀ ਗਈ ਹੈ।
ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦੇਈਏ ਕਿ ਜੋਗਿੰਦਰ ਕੌਰ ਗੋਲੇਵਾਲਾ ਚੌਕੀ ਦੀ ਇੰਚਾਰਜ ਤਾਇਨਾਤ ਹੈ।