ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਅੰਮ੍ਰਿਤਪਾਲ ਨੂੰ 4 ਦਿਨ ਦੀ ਪੈਰੋਲ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਉਸ ਨੂੰ ਸਹੁੰ ਚੁੱਕਣ ਲਈ ਜੇਲ ਤੋਂ ਦਿੱਲੀ ਸੰਸਦ ਭਵਨ ਲੈਕੇ ਆਇਆ ਅਤੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।
ਦਸ ਦੇਈਏ ਕਿ ਸੰਸਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ ਦੀਆਂ 10 ਸ਼ਰਤਾਂ ਹਨ। ਪਰਿਵਾਰ ਨੂੰ ਦਿੱਲੀ ‘ਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਉਸ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਨੂੰ ਸੌਂਪੀ ਗਈ ਹੈ। ਇਸ ਦੇ ਲਈ ਉਸ ਨੂੰ ਸੁਰੱਖਿਅਤ ਥਾਂ ਲਿਜਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਫ਼ੌਜੀ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।