Tuesday, October 15, 2024
spot_img

Breaking News : ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਸੰਜੇ ਤਲਵਾੜ ਦੀ ਗੱਡੀ ਤੇ ਚੱ ਲੀ ਗੋ ਲੀ

Must read

ਲੁਧਿਆਣਾ, 12 ਅਕਤੂਬਰ : ਲੁਧਿਆਣਾ ‘ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਦੀ ਕਾਰ ‘ਤੇ ਗੋਲੀਬਾਰੀ ਹੋਈ। ਕਾਰ ‘ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਸਦਾ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ। ਗੋਲੀਬਾਰੀ ਦੇ ਸਮੇਂ ਉਹ ਆਪਣੇ ਘਰ ਵਿੱਚ ਸੀ।ਜਿਸ ਨਾਲ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਗੱਡੀ ਦੇ ਸ਼ੀਸ਼ੇ ਟੁੱਟ ਗਏ। ਜਿਸ ਨੂੰ ਲੈਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਸ ਮਾਮਲੇ ਸਬੰਧੀ ਸੰਜੇ ਤਲਵਾੜ ਨਾਲ ਗੱਲ ਕਰਨੀ ਚਾਹੀ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਘਟਨਾ ਬਾਰੇ ਹੁਣੇ ਪਤਾ ਲੱਗਾ ਹੈ। ਫਿਲਹਾਲ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article