ਤਰਨਤਾਰਨ, 7 ਅਕਤੂਬਰ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦੇ ਨਜਦੀਕ ਪਿੰਡ ਤਲਵੰਡੀ ਮੋਹਰ ਸਿੰਘ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਆਪਣੇ ਦੋਸਤਾਂ ਨਾਲ ਕਾਰ ‘ਚ ਜਾ ਰਿਹਾ ਸੀ, ਜਦੋਂ ਬਾਈਕ ਸਵਾਰ ਬਦਮਾਸ਼ਾਂ ਨੇ ਕਾਰ ਨੂੰ ਘੇਰ ਲਿਆ।
ਇਸ ਤੋਂ ਬਾਅਦ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਰਾਜ ਰੂਪ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਰੀਬੀ ਸੀ। ਗੋਪੀ ਘਨਸ਼ਿਆਮਪੁਰੀਆ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਪੁਲਿਸ ਨੇ ਦੱਸਿਆ ਕਿ ਪਿੰਡ ਤਲਵੰਡੀ ਵਿੱਚ ਇੱਕ ਔਰਤ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਆਪਣੇ ਦੋਸਤਾਂ ਨਾਲ ਉਥੇ ਆਇਆ ਹੋਇਆ ਸੀ। ਸਰਪੰਚ ਚੁਣੇ ਜਾਣ ਤੋਂ ਬਾਅਦ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।