ਸਿਵਲ ਹਸਪਤਾਲ ਦੇ ਬਾਹਰ ਨਿਹੰਗ ਸਿੰਘਾਂ ਦੇ ਭੇਸ ਵਿੱਚ ਆਏ ਸਨ ਹਮਲਾਵਰ
ਦਿ ਸਿਟੀ ਹੈਡਲਾਈਨ
ਲੁਧਿਆਣਾ, 5 ਜੁਲਾਈ : ਸ਼ਿਵ ਸੈਨਾ ਪੰਜਾਬ ਦੇ ਨੇਤਾ ਸੰਦੀਪ ਗੋਰਾ ਥਾਪਰ ’ਤੇ ਜਾਨਲੇਵਾ ਹਮਲਾ ਹੋ ਗਿਆ। ਕਹਿੰਦੇ ਹਨ ਕਿ ਹਮਲਾਵਰ ਨਿਹੰਗ ਸਿੰਘਾਂ ਦੇ ਲਿਬਾਸ ਵਿੱਚ ਆਏ ਸਨ। ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ। ਗੋਰਾ ਥਾਪਰ ਸਿਵਲ ਹਸਪਤਾਲ ਵਿੱਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ। ਦੱਸਿਆ ਜਾਂਦਾ ਹੈ ਕਿ ਸੰਦੀਪ ਥਾਪਰ ਦੇ ਨਾਲ ਉਨ੍ਹਾਂ ਦਾ ਸੁਰੱਖਿਆ ਕਰਮੀ ਵੀ ਮੌਜੂਦ ਸੀ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।