ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮਜੀਠੀਆ ਨੇ ਕੁਝ ਦਿਨ ਪਹਿਲਾਂ ਓਐਸਡੀ ਰਾਜਬੀਰ ਸਿੰਘ ’ਤੇ ਕੁਝ ਦੋਸ਼ ਲਾਏ ਸਨ।
ਰਾਜਬੀਰ ਸਿੰਘ ਦੇ ਵਕੀਲ ਨੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਸ ਵਿੱਚ 48 ਘੰਟਿਆਂ ਵਿੱਚ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਰਾਜਬੀਰ ਸਿੰਘ ਦੇ ਅਕਸ ਅਤੇ ਮਾਨਸਿਕ ਨੁਕਸਾਨ ਲਈ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਮਜੀਠੀਆ ਦੇ ਬਿਆਨਾਂ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।