ਪੰਜਾਬ ਵਿੱਚ BSF ਅਤੇ ਪੁਲੀਸ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਨਸ਼ਾ ਤਸਕਰੀ ਰੁਕ ਨਹੀਂ ਰਹੀ ਹੈ। ਇਸ ਗਠਜੋੜ ਨੂੰ ਤੋੜਨ ਲਈ BSF ਲਗਾਤਾਰ ਮੁਹਿੰਮ ਚਲਾ ਰਹੀ ਹੈ। ਇਸ ਸਬੰਧ ‘ਚ ਗੁਰਦਾਸਪੁਰ ਜ਼ਿਲੇ ‘ਚ ਦੋ ਘਰਾਂ ‘ਚੋਂ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
BSF ਤੇ STF ਦੀ ਇੱਕ ਸਾਂਝੀ ਟੀਮ ਨੇ ਸ਼ਨੀਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਅਗਵਾਨ ਅਤੇ ਰਸੂਲਪੁਰ ਪਿੰਡ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਜਵਾਨਾਂ ਨੇ ਦੋ ਵਿਅਕਤੀਆਂ ਨੂੰ ਸ਼ੱਕੀ ਹੈਰੋਇਨ, ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ।
ਜਾਣਕਾਰੀ ਅਨੁਸਾਰ BSF ਅਤੇ ਅੰਮ੍ਰਿਤਸਰ STF ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਅੱਧੀ ਰਾਤ ਨੂੰ ਯੋਜਨਾਬੱਧ ਤਰੀਕੇ ਨਾਲ ਇਹ ਅਪਰੇਸ਼ਨ ਸ਼ੁਰੂ ਕੀਤਾ। BSF ਤੇ STF ਦੇ ਜਵਾਨਾਂ ਨੇ ਸ਼ੱਕੀ ਘਰਾਂ ‘ਤੇ ਛਾਪੇਮਾਰੀ ਕੀਤੀ।ਛਾਪੇਮਾਰੀ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੋਂ ਇਲਾਵਾ, ਪੈਕੇਟ ਨਾਲ ਜੁੜਿਆ ਹੋਇਆ ਨਾਈਲੋਨ ਲੂਪ ਮਿਲਿਆ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਡਰੋਨ ਤੋਂ ਸੁੱਟਿਆ ਗਿਆ ਸੀ। ਇਸ ਨਾਲ ਦੇਸ਼ ਵਿਰੋਧੀ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਮਦਦ ਮਿਲੇਗੀ।