ਪੰਜਾਬ ਸਰਕਾਰ ਅਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਸੂਬੇ ਦੀ ਵਿਰਾਸਤੀ ਖੇਡ ਬੈਲ ਗੱਡੀਆਂ ਦੀਆਂ ਦੌੜਾਂ ਸਬੰਧੀ ਕਾਨੂੰਨ ਬਣਾਉਣ ਜਾ ਰਹੀ ਹੈ। ਪੰਜਾਬ ਦੀਆਂ ਪੇਂਡੂ ਖੇਡਾਂ ਦੀ ਜਾਨ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਲੈਕੇ ਖੁਦ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ਰੂਆਤ ਕਰਨ ਜਾ ਰਹੇ ਹਾਂ। ਇਸ ਸਬੰਧੀ ਕਾਨੂੰਨ ਬਣਾਉਣ ਲਈ ਇੱਕ ਬਿੱਲ ਵੀ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਪਿਛਲੇ ਦਿਨੀਂ ਹੋਈ ਕੈਬਨਿਟ ਬੈਠਕ ਤੋਂ ਬਾਅਦ ਉਨ੍ਹਾਂ ਮੰਤਰੀ ਚੀਮਾ ਨੇ ਇਹ ਗੱਲ ਕਹੀ ਹੈ। ਪੰਜਾਬ ਸਰਕਾਰ ਜਾਨਵਰਾਂ ਪ੍ਰਤੀ ਬੇਰਹਮੀ ਰੋਕਥਾਮ ਬਿੱਲ ਲਿਆ ਰਹੀ ਹੈ ਜਿਸ ਵਿੱਚ ਮਾਪਦੰਡ ਰੱਖੇ ਜਾਣਗੇ।
ਬੈਲ ਗੱਡੀਆਂ ਦੀਆਂ ਦੌੜਾਂ ਉੱਤੇ ਸਾਲ 2014 ਵਿੱਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਪਾਬੰਦੀ ਲਾਈ ਗਈ ਸੀ। ਸਿਰਫ ਪੰਜਾਬ ਵਿੱਚ ਹੀ ਨਹੀਂ, ਸਗੋਂ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਬਲਦਾਂ ਨਾਲ ਸਬੰਧਿਤ ਖੇਡਾਂ ਕਰਵਾਈਆਂ ਜਾਦੀਆਂ ਸਨ। ਜਿਸ ਨੂੰ ਜਾਨਵਰਾਂ ਉੱਤੇ ਤਸ਼ੱਦਦ ਦਾ ਹਵਾਲਾ ਦੇ ਕੇ ਇਸ ਉੱਤੇ ਪਾਬੰਦੀ ਲਾ ਦਿੱਤੀ ਸੀ। ਤਮਿਲਨਾਡੂ, ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਵੀ ਇਸ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਦੀਆਂ ਸਨ।




