ਪੰਜਾਬ ਦੇ ਲੁਧਿਆਣਾ ਵਿਖੇ ਅੱਜ 78ਵੇਂ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਝੰਡਾ ਲਹਿਰਾਇਆ। ਸਾਰਿਆਂ ਨੇ ਰਾਸ਼ਟਰੀ ਗੀਤ ਦਾ ਸਤਿਕਾਰ ਕੀਤਾ। ਪੁਲੀਸ ਪ੍ਰਸ਼ਾਸਨ ਨੇ ਸਮਾਗਮ ਨੂੰ ਲੈ ਕੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਅੱਜ 500 ਤੋਂ ਵੱਧ ਪੁਲੀਸ ਮੁਲਾਜ਼ਮ ਸੜਕਾਂ ’ਤੇ ਤਾਇਨਾਤ ਹਨ।
ਪੀਏਯੂ ਦੇ ਖੇਡ ਮੈਦਾਨ ਵਿੱਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਵੀਰਵਾਰ ਸਵੇਰੇ 9 ਵਜੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਝੰਡਾ ਲਹਿਰਾਇਆ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਆਉਣ-ਜਾਣ ਵਾਲੇ ਵਾਹਨ ‘ਤੇ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਸ਼ਹਿਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।