‘ਆਪ’ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਾਫਲਾ ਹਾਦਸਾਗ੍ਰਸਤ ਹੋ ਗਿਆ ਹੈ। ਉਨ੍ਹਾਂ ਦੀ ਪਾਇਲਟ ਗੱਡੀ ਇੱਕ ਸਵਿਫਟ ਕਾਰ ਭਿਆਨਕ ਟੱਕਰ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਦੇ ਤਿੰਨ ਗੰਨਮੈਨ ਅਤੇ ਕਾਰ ਵਿੱਚ ਸਵਾਰ ਯਾਤਰੀ ਗੰਭੀਰ ਜ਼ਖਮੀ ਹੋ ਗਏ।
ਆਪਸੀ ਟੱਕਰ ਵਿੱਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਗੁਰਦਾਸਪੁਰ ਦੇ ਕਲਾਨੌਰ-ਗੁਰਦਾਸਪੁਰ ਰੋਡ ‘ਤੇ ਅੱਡਾ ਨਦਾਨਵਾਲੀ ਨੇੜੇ ਵਾਪਰਿਆ। ਹਾਦਸੇ ਸਮੇਂ ਮੰਤਰੀ ਕਾਫਲੇ ਵਿੱਚ ਮੌਜੂਦ ਸਨ, ਉਨ੍ਹਾਂ ਦੇ ਨਾਲ ਅਧਿਕਾਰੀਆਂ ਦੀ ਇੱਕ ਟੀਮ ਵੀ ਸੀ।
ਦੱਸਿਆ ਜਾ ਰਿਹਾ ਹੈ ਕਿ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਹੜ੍ਹ ਪੀੜਤਾਂ ਨੂੰ ਚੈੱਕ ਵੰਡਣ ਲਈ ਦੀਨਾਨਗਰ ਜਾ ਰਹੇ ਸਨ। ਹਾਦਸੇ ਤੋਂ ਬਾਅਦ, ਮੰਤਰੀ ਨੇ ਤੁਰੰਤ ਆਪਣੇ ਕਾਫਲੇ ਨੂੰ ਰੋਕ ਲਿਆ ਅਤੇ ਉਨ੍ਹਾਂ ਦੀ ਟੀਮ ਨੇ 108 ਐਂਬੂਲੈਂਸ ਬੁਲਾਈ।




