ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਇਕੱਠੇ ਨਜ਼ਰ ਆ ਸਕਦੇ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸਦੇ ਹੱਕ ਵਿਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਕਰਨ ਜਾ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, “ਜੇਕਰ ਵਿਰੋਧੀਆਂ ਨੂੰ ਹਰਾਉਣਾ ਹੈ ਤਾਂ ਅਕਾਲੀ-ਭਾਜਪਾ ਨੂੰ ਇਕੱਠੇ ਹੋਣਾ ਪਵੇਗਾ। ਬਾਕੀ ਸਾਰਿਆਂ ਨੂੰ ਗਠਜੋੜ ਨਾਲ ਹੀ ਹਰਾਇਆ ਜਾ ਸਕਦਾ ਹੈ। ਅਕਾਲੀ ਦਲ ਨੂੰ ਸੀਟਾਂ ਦੀ ਵੰਡ ‘ਤੇ ਸਹਿਯੋਗ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਜਾਂ ਨਾ ਹੋਣ ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਮੈਂ ਚੋਣਾਂ ਦੇ ਐਲਾਨ ਤੋਂ ਪਹਿਲਾਂ ਗਠਜੋੜ ਬਣਾਉਣ ਦੀ ਕੋਸ਼ਿਸ਼ ਕਰਾਂਗਾ।”