ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਵਿੱਚ ਲੋਕ ਦੀਵਾਲੀ ‘ਤੇ ਸਿਰਫ਼ 2 ਘੰਟੇ ਹੀ ਪਟਾਕੇ ਚਲਾਉਣ ਦੀ ਛੂਟ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਇਸ ਸਾਲ ਵੀ ਪਟਾਕੇ ਚਲਾਉਣ ‘ਤੇ ਸਖ਼ਤੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਅਜਿਹੇ ਹੁਕਮ ਜਾਰੀ ਕਰਕੇ ਲੋਕਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
ਦੱਸ ਦਈਏ ਕਿ ਦੀਵਾਲੀ ਵਾਲੇ ਦਿਨ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਦੁਸਹਿਰੇ ਮੌਕੇ ਪੁਤਲਾ ਫੂਕਣ ਸਮੇਂ ਪਟਾਕੇ ਸਿਰਫ਼ ਪੁਤਲੇ ਵਿੱਚ ਹੀ ਫੂਕੇ ਜਾ ਸਕਦੇ ਹਨ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਗੁਰਪੁਰਬ ਵਾਲੇ ਦਿਨ ਲੋਕਾਂ ਨੂੰ ਸਵੇਰੇ 4 ਵਜੇ ਤੋਂ ਲੈ ਕੇ 5 ਵਜੇ ਤੇ ਰਾਤ 8 ਵਜੇ ਤੋਂ 9 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਦੇ ਹੁਕਮ ਦਿੱਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।