ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਦਿੱਲੀ ਵੱਲ ਵਧ ਰਹੇ ਹਨ। ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੰਡੀਗੜ੍ਹ-ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਟਿਕਟਾਂ ਵਜੋਂ ਮੋਟੀ ਰਕਮ ਅਦਾ ਕਰਨੀ ਪੈ ਰਹੀ ਹੈ।
ਜਾਣਕਾਰੀ ਮੁਤਾਬਕ ਟਿਕਟ ਦਾ ਰੇਟ ਆਮ ਨਾਲੋਂ ਲਗਭਗ ਪੰਜ ਗੁਣਾ ਹੋ ਗਿਆ ਹੈ। ਜਿੱਥੇ ਚੰਡੀਗੜ੍ਹ ਤੋਂ ਦਿੱਲੀ ਦੀ ਹਵਾਈ ਟਿਕਟ ਅਤੇ ਦਿੱਲੀ ਤੋਂ ਚੰਡੀਗੜ੍ਹ ਦੀ ਟਿਕਟ ਆਮ ਦਿਨਾਂ ‘ਚ 3 ਹਜ਼ਾਰ ਰੁਪਏ ਦੇ ਕਰੀਬ ਹੁੰਦੀ ਸੀ, 13 ਫਰਵਰੀ ਨੂੰ ਇਹ 9,104 ਤੋਂ 17,021 ਰੁਪਏ ਤੱਕ ਸੀ। ਮੌਜੂਦਾ ਜਾਣਕਾਰੀ ਅਨੁਸਾਰ ਟਿਕਟ ਵਿੱਚ ਇਹ ਭਾਰੀ ਵਾਧਾ ਅਗਲੇ ਤਿੰਨ ਦਿਨਾਂ ਤੱਕ ਰਹੇਗਾ ਅਤੇ 21 ਫਰਵਰੀ ਨੂੰ ਇਹ 3,018 ਰੁਪਏ ਦੀ ਆਮ ਦਰ ‘ਤੇ ਆ ਜਾਵੇਗਾ। ਇਸ ਦੇ ਨਾਲ ਹੀ ਦਿੱਲੀ ਨਾਲ ਜੁੜੀਆਂ ਉਡਾਣਾਂ ‘ਚ ਟਿਕਟਾਂ ਦੀ ਕਮੀ ਹੈ। ਤੁਹਾਨੂੰ ਦੱਸ ਦੇਈਏ ਕਿ ਏਅਰਪੋਰਟ ‘ਤੇ ਦਿੱਲੀ ਨਾਲ ਸਬੰਧਤ ਕੁੱਲ 9 ਉਡਾਣਾਂ ਹਨ। ਹਵਾਈ ਅੱਡੇ ‘ਤੇ ਇਕ ਏਅਰਲਾਈਨ 12 ਅਤੇ 13 ਅਤੇ 14 ਫਰਵਰੀ ਨੂੰ ਚੰਡੀਗੜ੍ਹ-ਦਿੱਲੀ ਰੂਟ ‘ਤੇ ਦੋ ਵਾਧੂ ਉਡਾਣਾਂ ਵੀ ਉਡਾ ਰਹੀ ਹੈ।