Wednesday, December 18, 2024
spot_img

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

Must read

ਚੰਡੀਗੜ੍ਹ, 4 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ।

ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ ‘ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ। ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article