ਮੋਹਾਲੀ – ਪੰਜਾਬ ਸਰਕਾਰ ਨੇ ਮੌਸਮ ਦੇ ਬਦਲਣ ਨਾਲ ਹੀ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਹ ਹੁਕਮ ਰਾਜ ਦੇ ਸਰਕਾਰੀ-ਪ੍ਰਾਈਵੇਟ ਦੋਵੇਂ ਅਦਾਰਿਆਂ ‘ਤੇ ਲਾਗੂ ਹੋਵੇਗਾ। ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ।