ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 26 ਤੋਂ 33 ਫ਼ੀ ਸਦੀ ਤੱਕ ਖਰਾਬ ਹੋ ਚੁੱਕੀ ਫ਼ਸਲ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ 75 ਫੀ ਸਦੀ ਤੋਂ ਲੈ ਕੇ 100 ਫ਼ੀ ਸਦੀ ਤੱਕ ਖਰਾਬ ਹੋ ਚੁੱਕੀ ਫ਼ਸਲ ਲਈ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਦਰਿਆਵਾਂ ਦੀ ਭੇਂਟ ਚੜ੍ਹੀਆਂ ਸਬੰਧੀ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਰੁੜ੍ਹ ਚੁੱਕੀਆਂ ਨੂੰ ਜ਼ਮੀਨਾਂ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਪਰ ਉਨ੍ਹਾਂ ਜ਼ਮੀਨਾਂ ਦੇ ਮਾਲਕਾਂ ਨੂੰ ਅਸੀਂ 47,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦਿਆਂਗੇ। ਜਦਕਿ ਰੇਤੇ ਨਾਲ ਭਰ ਚੁੱਕੇ ਖੇਤਾਂ ਨੂੰ ਸਾਫ਼ ਕਰਨ ਲਈ ਅਸੀਂ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਦੀਵਾਲੀ ਤੋਂ ਪਹਿਲਾਂ 15 ਅਕਤੂਬਰ ਤੋਂ ਦਿੱਤਾ ਜਾਵੇਗਾ।