ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਹੈ। ਦੱਸ ਦਈਏ ਕਿ ਇਹ ਮੀਟਿੰਗ 29 ਮਾਰਚ 2026, ਦਿਨ ਐਤਵਾਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼, ਚੰਡੀਗੜ੍ਹ ਵਿਖੇ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਦੀ ਅਗਵਾਈ ਕਰਨਗੇ ਤੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ਉਤੇ ਚਰਚਾ ਹੋਣ ਦੀ ਸੰਭਾਵਨਾ ਹੈ ਤੇ ਨਾਲ ਹੀ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।




