Saturday, December 28, 2024
spot_img

CIA ਸਟਾਫ਼ ਨੇ ਦੇਹ ਵਪਾਰ ਦੇ ਅੱਡੇ ‘ਤੇ ਮਾਰਿਆ ਛਾਪਾ, ਮਚਿਆ ਹੜਕੰਪ

Must read

ਸੰਗਰੂਰ ਜ਼ਿਲ੍ਹੇ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ‘ਤੇ CIA ਸਟਾਫ਼ ਨੇ ਛਾਪਾ ਮਾਰਿਆ ਹੈ। ਜਿੱਥੇ ਇੱਕ ਵਿਅਕਤੀ ਵੱਲੋਂ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਨ ਲਈ ਸਟਿੰਗ ਆਪ੍ਰੇਸ਼ਨ ਕਰਕੇ ਇਹ ਕਾਰਵਾਈ ਕੀਤੀ ਗਈ ਸੀ ਅਤੇ ਇਸ ਦੀ ਵੀਡੀਓ ਸੰਗਰੂਰ ਦੇ ਐਸਐਸਪੀ ਨੂੰ ਭੇਜੀ ਗਈ ਸੀ, ਜਿਸ ਤੋਂ ਬਾਅਦ ਐਸਐਸਪੀ ਦੀ ਅਗਵਾਈ ਵਿੱਚ ਸੀਆਈਏ ਸਟਾਫ਼ ਨੇ ਛਾਪੇਮਾਰੀ ਕੀਤੀ। ਜਿਸ ਮਗਰੋਂ ਇੱਕ ਕੋਠੀ ਦੀ ਤਲਾਸ਼ੀ ਲਈ ਗਈ ਅਤੇ ਮੌਕੇ ‘ਤੇ ਮੌਜੂਦ CIA ਸਟਾਫ਼ ਅਧਿਕਾਰੀ ਨੇ ਬਿਆਨ ਦਿੱਤਾ ਕਿ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਜਿਸ ਵਿਚ ਖੁੱਲ੍ਹੇਆਮ ਦੇਹ ਵਪਾਰ ਦੇ ਲੈਣ-ਦੇਣ ਦੇ ਸਬੂਤ ਸਾਹਮਣੇ ਆ ਰਹੇ ਹਨ। ਜਿਸ ਵਿਚ ਇਕ ਔਰਤ 5000 ਰੁਪਏ ਪ੍ਰਤੀ ਰਾਤ ਦੀ ਮੰਗ ਕਰ ਰਹੀ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਦੇਹ ਵਪਾਰ ਕੇਂਦਰ ਦੇ ਸੰਚਾਲਕ ਨੇ ਉਸ ਦੀ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਦੋ ਉਹ ਕਿਸ਼ਤ ਦੇਣ ਗਈ ਤਾਂ ਉਕਤ ਵੇਸਵਾ ਨੇ ਸ਼ਿਕਾਇਤਕਰਤਾ ਦੀ ਪਤਨੀ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਸ਼ਿਕਾਇਤਕਰਤਾ ਸੁਰਜੀਤ ਸਿੰਘ ਸੰਗਰੂਰ ਦੇ ਐਸਐਸਪੀ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਸਟਿੰਗ ਵੀਡੀਓ ਦੇ ਆਧਾਰ ’ਤੇ ਦੇਹ ਵਪਾਰ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article