Saturday, July 27, 2024
spot_img

ਮੋਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਚੱਲੀਆਂ ਗੋ*ਲੀਆਂ

Must read

ਮੋਹਾਲੀ : ਮੋਹਾਲੀ ‘ਚ ਪੁਲਿਸ ਅਤੇ ਕੁਝ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ। ਮੋਹਾਲੀ ਦੇ ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਬਦਮਾਸ਼ ਅੰਮ੍ਰਿਤਸਰ ਤੋਂ ਔਡੀ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ।

ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮੋਹਾਲੀ ਦੇ ਆਸਪਾਸ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article