ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਅੱਜ ਦਾ ਦਿਨ ਬਹੁਤ ਖਾਸ ਹੈ। ਅੱਜ ਇਹ ਤੈਅ ਹੋਵੇਗਾ ਕਿ ਸੀਐਮ ਕੇਜਰੀਵਾਲ ਜੇਲ੍ਹ ਵਿੱਚ ਰਹਿਣਗੇ ਜਾਂ ਬਾਹਰ ਆਉਣਗੇ ਕਿਉਂਕਿ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਅਰਵਿੰਦ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਸੋਮਵਾਰ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ ਅਤੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਪਟੀਸ਼ਨਾਂ ‘ਤੇ ਫੈਸਲਾ ਜਲਦੀ ਕੀਤਾ ਜਾਵੇ। ਬੈਂਚ ਨੇ 29 ਜੁਲਾਈ, 2024 ਨੂੰ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।