ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪੁਰਾ ਵਿੱਚ ਡੱਚ ਕੰਪਨੀ ‘ਡੀ ਹਿਊਸ’ ਵੱਲੋਂ 138 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਪਸ਼ੂ ਖੁਰਾਕ ਪਲਾਂਟ ਦਾ ਨੀਂਹ ਪੱਥਰ ਰੱਖਿਆ।
ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਆਨ ਸਾਡੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ, ਜਿਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸਾਡੀ ਸਰਕਾਰ ਪੰਜਾਬ ਵਿੱਚ ਰੁਜ਼ਗਾਰ ਅਤੇ ਕਾਰੋਬਾਰ ਵਧਾਉਣ ਲਈ ਵਚਨਬੱਧ ਹੈ। ਇਹ ਸਿਰਫ਼ ਸ਼ੁਰੂਆਤ ਹੈ ਅਤੇ ਇਹ ਰੁਝਾਨ ਜਾਰੀ ਰਹੇਗਾ।