ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ।
ਉਸ ਤੋਂ ਬਾਅਦ ਹੁਣ CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਵਜੰਮੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਧੀ ਦੇ ਜਨਮ ਦੀ ਜਾਣਕਾਰੀ ਦਿੰਦਿਆਂ CM ਮਾਨ ਨੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ।”