ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਰੋਪੜ ਦੇ ਮੋਰਿੰਡਾ ਵਿਖੇ ਸੁੱਖੋ ਮਾਜਰਾ ਸਥਿਤ ਸਰਕਾਰੀ ਸਕੂਲ ‘ਚ ਅਚਾਨਕ ਪਹੁੰਚ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹਾਜ਼ਰੀ ਦੇਖੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਹ ਡਰਾਉਣ ਜਾਂ ਛਾਪਾ ਮਾਰਨ ਨਹੀਂ ਆਏ ਹਨ। ਉਹ ਸਮੱਸਿਆਵਾਂ ਸੁਣਨ ਅਤੇ ਹੱਲ ਲੱਭਣ ਆਏ ਹਨ।
ਮੋਰਿੰਡਾ ਵਿਖੇ ਸੁੱਖੋ ਮਾਜਰਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ Live… https://t.co/VnFM4I0u39
— Bhagwant Mann (@BhagwantMann) December 13, 2023
ਸਟਾਫ਼ ਦੀ ਗਿਣਤੀ ਬਾਰੇ ਪੁੱਛਣ ਉਪਰੰਤ ਧੁੰਦ ਅਤੇ ਠੰਢ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ | ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਇੱਥੇ ਦੂਰ-ਦੂਰ ਤੋਂ ਬੱਚੇ ਆਉਂਦੇ ਹਨ। ਇਸੇ ਕਰਕੇ ਬਹੁਤ ਸਾਰੇ ਬੱਚੇ ਸਕੂਲ ਛੱਡਣਾ ਚਾਹੁੰਦੇ ਹਨ। ਪਿਛਲੇ ਦਿਨੀਂ ਵੀ ਆਪਣੇ ਪਿਤਾ ਨਾਲ 12ਵੀਂ ਦਾ ਰੋਲ ਨੰਬਰ ਲੈਣ ਆਏ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਸੀ। ਇਸ ‘ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸੀ.ਐਮ ਮਾਨ ਨੇ ਸਕੂਲ ਨੂੰ ਜਲਦ ਹੀ ਬੱਸਾਂ ਮੁਹੱਈਆ ਕਰਵਾਉਣ ਦੀ ਗੱਲ ਕਹੀ।