ਅੱਜ 15 ਅਗਸਤ ਆਜ਼ਾਦੀ ਦਿਵਸ ਮੌਕੇ ਫਰੀਦਕੋਟ ਵਿੱਚ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ ਵਿੱਚ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਲਾਸ਼ਾਂ ਨਾਲ ਭਰੀਆਂ ਗੱਡੀਆਂ ਇੱਥੇ ਪਹੁੰਚੀਆਂ ਸਨ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਬਹੁਤ ਮਹਿੰਗੀ ਪਈ ਹੈ। ਹੁਣ ਭਾਈਚਾਰਾ ਬਣਾਈ ਰੱਖਣ ਲਈ ਆਖਰੀ ਸਾਹ ਤੱਕ ਮੈਂ ਸਖ਼ਤ ਮਿਹਨਤ ਕਰਾਂਗਾ।